ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫ਼ਤਿਹ ,
ਪਹਿਲੀ ਪਾਤਸ਼ਾਹੀ ਧੰਨ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਨਗਰ ਕੀਰਤਨ 5 ਨਵੰਬਰ 2022 ਦਿਨ ਸ਼ਨਿੱਚਰਵਾਰ,
ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ, ਓਟਾਹੂਹੂ, ਔਕਲੈਂਡ ਵਿਖੇ ਸਮੂਹ ਸੰਗਤ ਦੇ ਸਹਿਯੋਗ ਨਾਲ ਉਲੀਕਿਆ ਜਾ ਰਿਹਾ ਹੈ। ਆਪ ਜੀ ਨੂੰ ਬੇਨਤੀ ਹੈ ਜੀ ਨਗਰ ਕੀਰਤਨ ਵਿਚ ਸਮੇਂ ਸਿਰ ਪੁੱਜ ਕੇ ਗੁਰੂ ਸਾਹਿਬ ਜੀ ਦੀਆਂ ਖੁਸ਼ੀਆਂ ਪ੍ਰਾਪਤ ਕਰੋ ਜੀ ।
ਧੰਨਵਾਦ
ਸੁਪਰੀਮ ਸਿੱਖ ਸੁਸਾਇਟੀ ਨਿਊਜ਼ੀਲੈਂਡ